Thursday , May 16 2024
Home / ਭਾਰਤ / ਪੋਲਿਟਿਕਸ / ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਹੋਵੇਗੀ 27 ਮਾਰਚ ਨੂੰ

ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਹੋਵੇਗੀ 27 ਮਾਰਚ ਨੂੰ

ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਹੋਵੇਗੀ 27 ਮਾਰਚ ਨੂੰ

15ਵੀਂ ਵਿਧਾਨ ਸਭਾ ਦਾ ਪਹਿਲਾ ਇਜਲਾਸ 24 ਮਾਰਚ, 2017 ਨੂੰ ਬਾਅਦ ਦੁਪਹਿਰ 2.00 ਵਜੇ ਸ਼ੁਰੂ ਹੋਵੇਗਾ।
<
<ਇਸ ਸਬੰਧੀ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਸ਼ਨਿਚਰਵਾਰ ਨੂੰ ਹੋਈ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਪਹਿਲੇ ਸਮਾਗਮ ਲਈ ਰਾਜਪਾਲ ਦੇ ਭਾਸ਼ਣ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ਵਿਧਾਨ ਸਭਾ ਦੇ ਚੁਣੇ ਗਏ ਨਵੇਂ ਮੈਂਬਰ 24 ਅਤੇ 27 ਮਾਰਚ ਨੂੰ ਸਹੁੰ ਚੁੱਕਣਗੇ। ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ 27 ਮਾਰਚ ਨੂੰ ਹੋਵੇਗੀ ਅਤੇ ਇਸੇ ਦਿਨ ਹੀ ਵਿਛੜੀਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।

ਪੰਜਾਬ ਦੇ ਰਾਜਪਾਲ ਦਾ ਭਾਸ਼ਣ 28 ਮਾਰਚ ਨੂੰ ਹੋਵੇਗਾ ਅਤੇ ਉਸ ਤੋਂ ਬਾਅਦ 29 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਬਹਿਸ ਤੋਂ ਇਲਾਵਾ ਸਾਲ 2016-17 ਦੀਆਂ ਅਨੁਪੂਰਕ ਮੰਗਾਂ ਅਤੇ ਸਾਲ 2017-18 ਲਈ ਲੇਖਾ ਅਨੁਦਾਨ ਪੇਸ਼ ਕੀਤਾ ਜਾਵੇਗਾ।

ਮੰਤਰੀ ਮੰਡਲ ਨੇ ਇਕ ਹੋਰ ਫੈਸਲਾ ਲੈਂਦੇ ਹੋਏ ਸੇਵਾ-ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸੁਰੇਸ਼ ਕੁਮਾਰ ਨੂੰ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਦੇ ਬਰਾਬਰ ਦਰਜੇ ‘ਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਲਈ ਸੇਵਾ ਸ਼ਰਤਾਂ ਅਤੇ ਬਾਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

About Admin

Check Also

ਲੋਕਾਂ ਨੂੰ ਪਈਆਂ ਭਾਜੜਾਂ,ਪਾਕਿ ਸਰਹੱਦ ‘ਤੇ ਭਾਰਤੀ ਹਵਾਈ ਫ਼ੌਜ ਨੇ ਭਰੀਆਂ ਜੰਗੀ ਮਸ਼ਕਾਂ

ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਤੇ ਜੰਮੂ-ਕਸ਼ਮੀਰ ਦੇ …

WP Facebook Auto Publish Powered By : XYZScripts.com